Home / ਵਾਧੂ ਜਾਣਕਾਰੀ / ਹੁਣ ਸੋਚ-ਸਮਝ ਕੇ ਜਾਇਓ ਦਿੱਲੀ ਜਾਇਓ -ਹੁਣੇ ਹੁਣੇ ਹੋ ਗਿਆ ਸਰਕਾਰ ਐਲਾਨ,ਦੇਖ ਲਵੋ ਪੂਰੀ ਖ਼ਬਰ

ਹੁਣ ਸੋਚ-ਸਮਝ ਕੇ ਜਾਇਓ ਦਿੱਲੀ ਜਾਇਓ -ਹੁਣੇ ਹੁਣੇ ਹੋ ਗਿਆ ਸਰਕਾਰ ਐਲਾਨ,ਦੇਖ ਲਵੋ ਪੂਰੀ ਖ਼ਬਰ

ਹੁਣ ਸੋਚ-ਸਮਝ ਕੇ ਜਾਇਓ ਦਿੱਲੀ ਜਾਇਓ ਕਿਉਂਕਿ ਦੇਸ਼ ਦੀ ਰਾਜਧਾਨੀ ‘ਚ 4 ਤੋਂ 15 ਨਵੰਬਰ ਤਕ ਔਡ-ਈਵਨ ਫਾਰਮੂਲਾ ਲਾਗੂ ਹੋਵੇਗਾ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ 4 ਹਜ਼ਾਰ ਰੁਪਏ ਜ਼ੁਰਮਾਨਾ ਲੱਗੇਗਾ। ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦੂਜੇ ਸੂਬਿਆਂ ਤੇ ਸੀਐਨਜੀ ਨਾਲ ਚੱਲਣ ਵਾਲੇ ਵਾਹਨਾਂ ‘ਤੇ ਔਡ-ਈਵਨ ਲਾਗੂ ਹੋਵੇਗਾ, ਜਦਕਿ ਦੋ-ਪਹੀਆ ਵਾਹਨ ਇਸ ਦੇ ਦਾਇਰੇ ਤੋਂ ਬਾਹਰ ਹਨ। ਇਸ ਨਿਯਮ ‘ਚ ਐਤਵਾਰ ਨੂੰ ਰਾਹਤ ਮਿਲੇਗੀ।

ਹੁਣ ਜਾਣੋ ਕਿਹੜੇ ਵਾਹਨਾਂ ਨੂੰ ਮਿਲੇਗੀ ਛੂਟ:
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸੂਬਿਆਂ ਦੇ ਰਾਜਪਾਲ, ਲੋਕ ਸਭਾ ਸਪੀਕਰ, ਕੇਂਦਰੀ ਮੰਤਰੀ, ਸੂਬਿਆਂ ਦੇ ਮੁੱਖ ਮੰਤਰੀ, ਚੋਣ ਕਮਿਸ਼ਨ ਤੇ ਸੀਏਜੀ ਦੀ ਗੱਡੀਆਂ, ਸੈਨਾ ਨਾਲ ਜੁੜੇ ਵਹਨਾਂ, ਐਮਰਜੈਂਸੀ ਗੱਡੀਆਂ, ਮਰੀਜ਼ਾਂ ਨੂੰ ਲੈ ਜਾ ਰਹੀਆਂ ਗੱਡੀਆਂ ਦੇ ਨਾਲ ਸਕੂਲੀ ਡ੍ਰੈਸ ‘ਚ ਬੈਠੇ ਬੱਚਿਆਂ ਤੇ ਅਪਹਾਜਾਂ, 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੀਆਂ ਗੱਡੀਆਂ ਨੂੰ ਇਸ ਨਿਯਮ ‘ਚ ਰਾਹਤ ਹੈ।

ਨਿਯਮ ਇਨ੍ਹਾਂ ਵਾਹਨਾਂ ‘ਤੇ ਲਾਗੂ:
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਔਡ-ਈਵਨ ‘ਚ ਰਾਹਤ ਨਹੀਂ। ਇਸ ਦੇ ਨਾਲ ਹੀ ਦੂਜੇ ਸੂਬਿਆਂ ਦੀਆਂ ਗੱਡੀਆਂ ਤੇ ਸੀਐਨਜੀ ਨਾਲ ਚੱਲਣ ਵਾਲੇ ਵਾਹਨਾਂ ਨੂੰ ਵੀ ਇਸ ਨਿਯਮ ਦੇ ਦਾਇਰੇ ‘ਚ ਰੱਖਿਆ ਗਿਆ ਹੈ। ਪਿਛਲੀ ਵਾਰ ਸੀਐਨਜੀ ਵਾਹਨਾਂ ਨੂੰ ਛੂਟ ਸੀ। ਇਸ ਵਾਰ ਵੀ ਮਹਿਲਾਵਾਂ ਨੂੰ ਇਸ ਨਿਯਮ ਤੋਂ ਬਾਹਰ ਰੱਖਿਆ ਗਿਆ ਹੈ।ਦਿੱਲੀ ਸਰਕਾਰ ਮੁਤਾਬਕ ਜੇਕਰ ਕੋਈ ਵਾਹਨ ਚਾਲਕ ਔਡ-ਈਵਨ ਦੀ ਉਲੰਘਣਾ ਕਰਦਾ ਮਿਲਿਆ ਤਾਂ ਉਸ ਤੋਂ 4000 ਰੁਪਏ ਤਕ ਦਾ ਜ਼ੁਰਮਾਨਾ ਵਸੂਲ ਕੀਤਾ ਜਾਵੇਗਾ।


ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

Leave a Reply

Your email address will not be published. Required fields are marked *